ਜ਼ੀਰਕਪੁਰ-ਪਟਿਆਲਾ ਹਾਈਵੇ 'ਤੇ ਕੰਟੇਨਰ ਨੂੰ ਲੱਗੀ ਭਿਆਨਕ ਅੱਗ
ਜ਼ੀਰਕਪੁਰ, 2 ਜੂਨ (ਮਨਿੰਦਰ ਸਿੰਘ)- ਜ਼ੀਰਕਪੁਰ ਵਿਚ ਕਰੀਬ ਛੱਤ ਪਿੰਡ ਦੇ ਨੇੜੇ ਇਕ ਕੰਟੇਨਰ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕੰਟੇਨਰ ਦਾ ਕੈਬਿਨ ਬੁਰੀ ਤਰ੍ਹਾਂ ਜਲ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਸ ਘਟਨਾ ਕਾਰਨ ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ 'ਤੇ ਦੋਵੇਂ ਪਾਸੇ ਲੰਬਾ ਜਾਮ ਲੱਗ ਗਿਆ। ਐਸ. ਐਸ. ਐਫ. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ।
;
;
;
;
;
;
;
;