JALANDHAR WEATHER

ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਵੱਡੀ ਗਿਣਤੀ ’ਚ ਅਧਿਆਪਕ ਚੰਡੀਗੜ੍ਹ ਲਈ ਰਵਾਨਾ

ਸੁਲਤਾਨਪੁਰ ਲੋਧੀ, 2 ਜੂਨ 2026- (ਥਿੰਦ)-ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ, ਪੈਡਿੰਗ ਡੀ. ਏ. ਕਿਸ਼ਤਾਂ ਲੈਣ ਅਤੇ ਹੋਰ ਬਕਾਇਆ ਭੱਤਿਆਂ ਨੂੰ ਲਾਗੂ ਕਰਵਾਉਣ ਲਈ ਗੋਰਮਿੰਟ ਟੀਚਰ ਯੂਨੀਅਨ ਪੰਜਾਬ ਵਲੋਂ ਮੁਹਾਲੀ ਵਿਖੇ ਪੰਜਾਬ ਸਰਕਾਰ ਨੂੰ ਘੇਰਨ ਲਈ ਕੀਤੇ ਜਾ ਰਹੇ ਪ੍ਰੋਗਰਾਮ ਤਹਿਤ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਪ੍ਰਧਾਨ ਸੁਖਚੈਨ ਸਿੰਘ ਬੱਧਨ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਸੁਖਦੇਵ ਸਿੰਘ ਬੂਲਪੁਰ ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰਵਾਨਾ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ।

ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਈ. ਏ. ਐਸ. ਅਤੇ ਪੀ. ਸੀ. ਐਸ. ਲਾਬੀ ਨੂੰ ਡੀ. ਏ. ਦੀਆਂ ਦਿੱਤੀਆਂ ਜਾ ਰਹੀਆਂ ਹਨ ਜਦ ਕਿ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵਾਂਝੇ ਰੱਖਿਆ ਗਿਆ ਹੈ। ਇਸ ਮੌਕੇ ਅਵਤਾਰ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਮੰਗੂਪੁਰ, ਸੁਖਵਿੰਦਰ ਸਿੰਘ ਠੱਟਾ ਨਵਾਂ , ਗੁਰਮੇਜ਼ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ