JALANDHAR WEATHER

ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮ ਰਣਜੀਤ ਸਿੰਘ ਹੋਏ ਪੱਕੇ, ਸਟਾਫ਼ ਵਲੋਂ ਕੀਤਾ ਗਿਆ ਸਨਮਾਨਿਤ

ਗੁਰੂ ਹਰ ਸਹਾਏ, 2 ਜੂਨ (ਕਪਿਲ ਕੰਧਾਰੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਬਿਜਲੀ ਵਿਭਾਗ ਵਿਚ ਸੇਵਾ ਨਿਭਾ ਰਹੇ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ।
ਇਸੇ ਤਹਿਤ ਗੁਰੂ ਹਰ ਸਹਾਏ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਵਿਭਾਗ ਵਿਚ ਠੇਕੇ ਦੇ ਆਧਾਰ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਰਣਜੀਤ ਸਿੰਘ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਗਿਆ। ਉਨ੍ਹਾਂ ਦੇ ਪੱਕੇ ਹੋਣ ਦੀ ਖ਼ਬਰ ਮਿਲਦੇ ਹੀ ਸਹਿਕਰਮੀਆਂ ਅਤੇ ਵਿਭਾਗੀ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਐਸ.ਡੀ.ਓ. ਗੁਰਪ੍ਰੀਤ ਸਿੰਘ, ਲਾਈਨਮੈਨ ਜਸਪਾਲ ਬਿੱਟਾ, ਜਸਵਿੰਦਰ ਜੇਈ ਅਤੇ ਸਮੂਹ ਸਟਾਫ਼ ਵਲੋਂ ਰਣਜੀਤ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਵਲੋਂ ਲਿਆ ਗਿਆ ਇਹ ਫ਼ੈਸਲਾ ਠੇਕਾ ਅਤੇ ਕੱਚੇ ਮੁਲਾਜ਼ਮਾਂ ਲਈ ਇਕ ਵੱਡੀ ਰਾਹਤ ਹੈ, ਜਿਸ ਨਾਲ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਹੋਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਰਣਜੀਤ ਸਿੰਘ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਕੇ ਹੋਣ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਰਣਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਇਸ ਫ਼ੈਸਲੇ ਨੂੰ ਮੁਲਾਜ਼ਮ ਹਿਤੈਸ਼ੀ ਕਦਮ ਕਰਾਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ