ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32 ਵੀਂ ਪੈਦਲ ਯਾਤਰਾ ਰਵਾਨਾ
ਡੇਰਾ ਬਾਬਾ ਨਾਨਕ, 2 ਜੂਨ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਿਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32 ਵੀਂ ਪੈਦਲ ਯਾਤਰਾ ਅੱਜ ਜੈਕਾਰਿਆਂ ਦੀਆਂ ਗੂੰਜਾਂ ਨਾਲ ਰਵਾਨਾ ਹੋਈ ਹੈ। ਯਾਤਰਾ ਦੇ ਆਰੰਭ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਸੈਲਾਬ ਉਮੜਿਆ ਤੇ ਕਸਬਾ ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਖਾਲਸਾਹੀ ਰੰਗ ਵਿੱਚ ਰੰਗਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਯਾਤਰਾ ਦੇ ਮੁੱਖ ਪ੍ਰਬੰਧਕ ਡਾਕਟਰ ਗੁਰਦੇਵ ਸਿੰਘ ਧਾਰੋਵਾਲੀ ਦੀਆਂ ਦੱਸਿਆ ਕਿ ਇਹ ਮਹਾਨ ਪੈਦਲ ਯਾਤਰਾ ਵੱਖ ਵੱਖ ਸੂਬਿਆਂ ਤੋਂ ਹੁੰਦੀ ਹੋਈ 36 ਦਿਨ ਦਾ ਸਫਰ ਤੈਅ ਕਰਨ ਉਪਰੰਤ ਸ੍ਰੀ ਹੇਮਕੁੰਟ ਸਾਹਿਬ ਵਿਖੇ ਪੁੱਜੇਗੀ ਤੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ 6 ਜੁਲਾਈ ਨੂੰ ਇਹ ਯਾਤਰਾ ਫਿਰ ਵਾਪਸ ਡੇਰਾ ਬਾਬਾ ਨਾਨਕ ਪਰਤੇਗੀ। ਇਸ ਪੈਦਲ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।
;
;
;
;
;
;
;
;
;