JALANDHAR WEATHER

ਨਿਰਮਲ ਸਿੰਘ ਟੀਟੂ ਕਤਲ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਬੱਸ ਅੱਡਾ ਜਾਮ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਪਿੰਡ ਗੁਰੂਸਰ ਸੈਣੇਵਾਲਾ ਦੇ ਅਕਾਲੀ ਆਗੂ ਨਿਰਮਲ ਸਿੰਘ ਟੀਟੂ ਦੇ ਕਤਲ ਮਾਮਲੇ ਵਿਚ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਮਹੀਨਾ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਦੇ ਹੋਏ ਪੀੜਤ ਪਰਿਵਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਮੁੱਖ ਸੜਕ 'ਤੇ ਕਈ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵਲੋਂ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦਿਆਂ ਅੱਜ ਧਰਨਾਕਾਰੀਆਂ ਨੇ ਮਾਰਚ ਕੱਢਿਆ ਅਤੇ ਬਾਅਦ ਵਿਚ ਬਠਿੰਡਾ ਬੱਸ ਅੱਡਾ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਕਤਲ ਕਾਂਡ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਭੁੱਚੋ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ