JALANDHAR WEATHER

ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ, ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਸਥਾਨਕ ਹਨੂੰਮਾਨ ਚੌਕ ਵਿਖੇ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਨੀਟ ਪ੍ਰੀਖਿਆ ਵਿਚ ਹੋਈਆਂ ਗੜਬੜੀਆਂ ਅਤੇ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਹਨੇਰੇ ਵਿਚ ਧੱਕ ਦਿੱਤਾ ਹੈ।

ਕਾਂਗਰਸ ਆਗੂਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਗੰਭੀਰ ਝਟਕਾ ਲੱਗਿਆ ਹੈ ਅਤੇ ਕੇਂਦਰ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ