ਮੁਹਾਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ
ਡੇਰਾਬੱਸੀ , 2 ਜੂਨ (ਰਣਬੀਰ ਸਿੰਘ ਪੜ੍ਹੀ)- ਮੁਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਰੋਸ ਪ੍ਰਦਰਸ਼ਨ ਵਿਚ ਖ਼ਾਸ ਤੌਰ 'ਤੇ ਡੇਰਾਬੱਸੀ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਨੇ ਮੰਗ ਕੀਤੀ ਕਿ ਫ਼ਸਲਾਂ ਦੀ ਖ਼ਰੀਦ ਲਈ ਐਮ.ਐਸ.ਪੀ. ਦਾ ਪੱਕਾ ਕਾਨੂੰਨ ਬਣਾਇਆ ਜਾਵੇ। ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ ਅਤੇ ਦੇਸ਼ ਵਿਚ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸੇਵਾ ਕੇਂਦਰਾਂ ਵਿਚੋਂ ਬਰਖ਼ਾਸਤ ਕੀਤੇ ਗਏ ਮਜ਼ਦੂਰਾਂ ਨੂੰ ਦੁਬਾਰਾ ਨੌਕਰੀਆਂ 'ਤੇ ਬਹਾਲ ਕਰਨ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;
;