ਦਰਬਾਰ ਸਾਹਿਬ ਵਿਖੇ 4 ਜੂਨ ਤੋਂ ਆਰੰਭ ਹੋਣਗੇ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ
ਅੰਮ੍ਰਿਤਸਰ, 2 ਜੂਨ 2026- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1984 ਦੇ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 4 ਜੂਨ ਨੂੰ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਮੈਨੇਜਰ ਮੇਜਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ 6 ਜੂਨ ਨੂੰ ਸਮੂਹ ਸੰਗਤਾਂ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਸ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾਣਗੇ, ਜੋ 1984 ਦੇ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋ ਗਏ ਸਨ। ਇਹ ਦਰਸ਼ਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ ਵਿਖੇ ਹੋਣਗੇ। ਸਮਾਗਮ ਦੌਰਾਨ ਦੇਸ਼-ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਧ-ਚੜ੍ਹ ਕੇ ਪਹੁੰਚਣ ਅਤੇ ਪੂਰਨ ਸ਼ਾਂਤਮਈ ਢੰਗ ਨਾਲ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ।
;
;
;
;
;
;
;
;
;