JALANDHAR WEATHER

ਕਿਸਾਨਾਂ ਵਲੋਂ ਜ਼ਿਲ੍ਹਾ ਕਚਹਿਰੀਆਂ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ, ਮੰਗ ਪੱਤਰ ਸੌਂਪਿਆ

ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲਾਣ):- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਕਚਹਿਰੀਆਂ ਬਠਿੰਡਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਏ.ਡੀ.ਸੀ. ਬਠਿੰਡਾ ਨੂੰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਬਲਕਰਨ ਸਿੰਘ ਬਰਾੜ, ਬਲਦੇਵ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਰਾਮਪੁਰਾ, ਸੁਖਮੰਦਰ ਸਿੰਘ ਧਾਲੀਵਾਲ ਅਤੇ ਸਵਰਨ ਸਿੰਘ ਪੂਹਲੀਆਂ ਨੇ ਯੂਰੀਆ-ਡੀ.ਏ.ਪੀ. ਖਾਦ ਦੀ ਕਮੀ, ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ, ਐਮ.ਐਸ.ਪੀ. ਵਿਚ ਨਿਗੂਣੇ ਵਾਧੇ ਅਤੇ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਦੀ ਨਿੰਦਾ ਕੀਤੀ।

ਉਨ੍ਹਾਂ ਮੰਗ ਕੀਤੀ ਕਿ ਖਾਦਾਂ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ। ਸਵਾਮੀਨਾਥਨ ਕਮਿਸ਼ਨ ਅਨੁਸਾਰ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ