JALANDHAR WEATHER

ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ ਨੇ ਜੇ.ਈ.ਈ. ਅਡਵਾਂਸ ਦੀ ਪ੍ਰੀਖਿਆ ਕੀਤੀ ਪਾਸ

ਸੰਗਰੂਰ 2 ਮਈ, (ਧੀਰਜ ਪਸੋਰੀਆ)- ਜ਼ਿਲਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ ਨੇ ਜੇ. ਈ. ਈ. ਅਡਵਾਂਸ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲਾਂ ਦੇ ਨਾਲ ਨਾਲ ਜਿਲਾ ਸੰਗਰੂਰ ਦਾ ਨਾ ਰੋਸ਼ਨ ਕੀਤਾ ਹੈ। ਮੈਰੀਟੋਰੀਅਸ ਸਕੂਲ ਘਾਬਦਾਂ ਦੇ ਗਗਨਦੀਪ ਸਿੰਘ ਨੇ ਇਸ ਪ੍ਰੀਖਿਆ ਵਿਚ 2771ਵਾਂ ਰੈਂਕ ਪ੍ਰਾਪਤ ਕੀਤਾ ਹੈ। ਉਸ ਨੇ ਦਸਵੀਂ ਤੱਕ ਦੀ ਪੜ੍ਹਾਈ ਆਪਣੇ ਪਿੰਡ ਦੇ ਹੀ ਸਕੂਲ ਸਰਕਾਰੀ ਹਾਈ ਸਕੂਲ ਜਲੂਰ ਤੋਂ ਕੀਤੀ ਹੈ। ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀ ਹਰਮਨਦੀਪ ਸ਼ਰਮਾ ਨੇ ਇਸ ਪ੍ਰੀਖਿਆ ਵਿਚ 29830 ਵਾਂ ਰੈਂਕ ਪ੍ਰਾਪਤ ਕੀਤਾ ਹੈ। ਜਿਲੇ ਦੇ ਮੈਟਰੋਰੀਅਸ ਘਾਬਦਾਂ ਦੇ ਗੁਰਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੇ ਮਨਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਦੇ ਜਸਕਰਨ ਸਿੰਘ ਅਤੇ ਦਵਿੰਦਰ ਸਿੰਘ, ਸਰਕਾਰੀ ਗਰਲਜ ਸੀਨੀਅਰ ਸੈਕੈਂਡਰੀ ਸਕੂਲ ਸੁਨਾਮ ਬੇ ਰਹਿਮਤ ਕੌਰ ਨੇ ਪ੍ਰੈਪਰੈਂਕ ਪ੍ਰਾਪਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਜਿਲ੍ਹੇ ਦੇ 28 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਦੀ ਇਸ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਸੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਤ ਵੀ ਕੀਤਾ ਗਿਆ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਨੇ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ