ਉੱਪ ਰਾਜਪਾਲ ਟੀਐਸ ਸੰਧੂ ਵਲੋਂ ਦਿੱਲੀ ਰਿਜ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਨੂੰ ਮਨਜ਼ੂਰੀ
ਨਵੀਂ ਦਿੱਲੀ, 2 ਜੂਨ - ਰਾਸ਼ਟਰੀ ਰਾਜਧਾਨੀ ਦੀ ਹਰੀ ਵਿਰਾਸਤ ਅਤੇ ਵਾਤਾਵਰਣ ਸੰਤੁਲਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ, ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਦਿੱਲੀ ਰਿਜ ਪ੍ਰਬੰਧਨ ਬੋਰਡ (ਡੀ.ਆਰ.ਐ.ਮ.ਬੀ.) ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੁੱਖ ਸਕੱਤਰ ਪੁਨਰਗਠਿਤ ਬੋਰਡ ਦੀ ਪ੍ਰਧਾਨਗੀ ਕਰਨਗੇ, ਜਿਸ ਵਿਚ ਦਿਲੀ ਵਿਕਾਸ ਅਥਾਰਟੀ (ਡੀ.ਡੀ.ਏ.) ਦੇ ਉਪ ਚੇਅਰਮੈਨ ਮੈਂਬਰ ਹੋਣਗੇ। ਬੋਰਡ ਵਿੱਚ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ, ਦਿੱਲੀ ਨਗਰ ਨਿਗਮ (ਐਮ.ਸੀ.ਡੀ.), ਐਨ.ਡੀ.ਐਮ.ਸੀ., ਦਿੱਲੀ ਪੁਲਿਸ, ਸੀ.ਪੀ.ਡਬਲਯੂ.ਡੀ., ਮਾਲੀਆ ਵਿਭਾਗ, ਅਤੇ ਵਾਤਾਵਰਣ ਅਤੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।ਵਾਤਾਵਰਣ ਸੁਰੱਖਿਆ ਐਕਟ, 1986 ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਗਠਿਤ, ਨਵੇਂ ਬੋਰਡ ਦਾ ਉਦੇਸ਼ ਦਿੱਲੀ ਰਿਜ ਖੇਤਰ ਦੀ ਸੁਰੱਖਿਆ, ਸੰਭਾਲ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ।
;
;
;
;
;
;
;
;
;