JALANDHAR WEATHER

ਰੇਲ ਗੱਡੀ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

ਕਪੂਰਥਲਾ, 2 ਜੂਨ (ਅਮਨਜੋਤ ਸਿੰਘ ਵਾਲੀਆ) - ਬੀਤੀ ਦੇਰ ਰਾਤ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਗੁਲਜ਼ਾਰੀ ਪੁੱਤਰ ਰਾਜੂ ਵਾਸੀ ਭਗਤਪੁਰ ਕਲੋਨੀ ਸ਼ੇਖੂਪੁਰ ਜੋ ਕਿ ਬੀਤੀ ਰਾਤ ਘਰੋਂ ਨਿਕਲ ਕੇ ਸੈਰ ਕਰਦਾ ਹੋਇਆ ਸੁਲਤਾਨਪੁਰ ਲੋਧੀ ਰੋਡ 'ਤੇ ਆ ਗਿਆ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੀ ਬੈਕ ਸਾਈਡ 'ਤੇ ਲੰਘਦੀ ਰੇਲ ਲਾਈਨ ਨੇੜੇ ਜੰਮੂ ਤੋਂ ਅਹਿਮਦਬਾਦ ਜਾ ਰਹੀ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਪੁੱਤਰ ਮਲਕੀਤ ਸਿੰਘ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ