ਰਸਤਾ ਲੈਣ ਦੇ ਵਿਵਾਦ 'ਚ ਫਾਇਰਿੰਗ, ਇਕ ਕਾਬੂ
ਚੰਡੀਗੜ੍ਹ, 2 ਜੂਨ (ਕਪਿਲ ਵਧਵਾ) - ਚੰਡੀਗੜ੍ਹ ਦੇ ਸੈਕਟਰ-20 ਵਿਚ ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਗੋਲੀਆਂ ਦੀ ਆਵਾਜ਼ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਰਸਤਾ ਲੈਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਕੁਝ ਡਿਲੀਵਰੀ ਬੁਆਏ ਦੋ ਨੌਜਵਾਨਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਦੇ ਪੀ.ਜੀ. ਤੱਕ ਪਹੁੰਚ ਗਏ ਅਤੇ ਉਥੇ ਖੜ੍ਹੇ ਉਨ੍ਹਾਂ ਦੇ ਮੋਟਰਸਾਈਕਲ ਦੀ ਭੰਨ-ਤੋੜ ਕਰਨ ਦੀ ਕੋਸ਼ਿਸ਼ ਕੀਤੀ।ਖੜਕਾ ਸੁਣ ਕੇ ਪੀ.ਜੀ. ਵਿਚ ਰਹਿ ਰਹੇ ਨੌਜਵਾਨ ਬਾਹਰ ਆ ਗਏ ਅਤੇ ਭੰਨ-ਤੋੜ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਕ ਨੌਜਵਾਨ ਨੇ ਦੇਸੀ ਕੱਟੇ ਨਾਲ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਨੇੜੇ ਗਸ਼ਤ ਕਰ ਰਹੀ ਥਾਣਾ ਸੈਕਟਰ-19 ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਫਾਇਰਿੰਗ ਕਰਨ ਵਾਲੇ ਨੌਜਵਾਨ ਜੈ ਕਿਸ਼ਨ ਨੂੰ ਦੇਸੀ ਕੱਟੇ ਸਮੇਤ ਗ੍ਰਿਫ਼ਤਾਰ ਕਰ ਲਿਆ। ਮੰਗਲਵਾਰ ਬਾਅਦ ਦੁਪਹਿਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਵਿਚ ਸ਼ਾimਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
;
;
;
;
;
;
;
;