JALANDHAR WEATHER

ਵਰਨਾ ਗੱਡੀ ਵਲੋਂ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ ਨੂੰਹ ਦੀ ਮੌਤ, ਸਹੁਰਾ ਗੰਭੀਰ ਜ਼ਖ਼ਮੀ

ਸੁਲਤਾਨਵਿੰਡ (ਅੰਮ੍ਰਿਤਸਰ), 2 ਜੂਨ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਪੁਲ ਤਾਂਰਾ ਵਾਲਾ ਵਿਖੇ ਤੇਜ਼ ਰਫ਼ਤਾਰ ਵਰਨਾ ਗੱਡੀ ਨੇ ਇਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਨੂੰਹ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸ ਦਾ ਸੁਹਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮੌਕੇ ਜਾਣਕਾਰੀ ਦੇਂਦਿਆ ਪੁਲਿਸ ਥਾਣਾ ਮਕਬੂਲ ਪੁਰਾ ਦੇ ਏ.ਐਸ.ਆਈ. ਰਾਮੇਸ਼ ਕੁਮਾਰ ਨੇ ਦੱਸਿਆ ਕਿ ਵਰਨਾ ਗੱਡੀ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸ਼ਰਨਜੀਤ ਕੌਰ ਪਤਨੀ ਹਰਪਾਲ ਸਿੰਘ ਵਾਸੀ ਰਾਣਾ ਗਾਰਡਨ ਅੰਮ੍ਰਿਤਸਰ ਵਜੋ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ