ਰਣਧੀਰ ਸਿੰਘ ਧੀਰਾ ਖੁੱਡੀਆਂ ਬਣੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ
ਸ੍ਰੀ ਮੁਕਤਸਰ ਸਾਹਿਬ 2 ਜੂਨ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਨਾਲ ਸਬੰਧਿਤ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਸੰਬੰਧੀ ਪੋਸਟ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਣਧੀਰ ਸਿੰਘ ਧੀਰਾ ਨੂੰ ਵਧਾਈ ਦਿੱਤੀ ਅਤੇ ਇਹ ਜ਼ਿੰਮੇਵਾਰੀ ਦੇਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਰਣਧੀਰ ਸਿੰਘ ਦੀ ਮਿਹਨਤ, ਸਮਰਪਣ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ। ਵੱਖ ਵੱਖ ਆਗੂਆਂ ਵਲੋਂ ਇਸ ਨਿਯੁਕਤੀ ਤੇ ਰਣਧੀਰ ਸਿੰਘ ਧੀਰਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
;
;
;
;
;
;
;
;