ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਨੇ ਲੋਕਾਂ ਦਾ ਬਜਟ ਹਿਲਾਇਆ - ਭਰਾਜ
ਸੰਗਰੂਰ, 2 ਜੂਨ (ਧੀਰਜ ਪਸੋਰੀਆ) -ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਦਾ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦੇ ਘਰੇਲੂ ਬਜਟ ਤੇ ਮਾਰੂ ਅਸਰ ਪੈ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਨਾਲ ਰੋਜ਼ਾਨਾ ਦੀਆਂ ਜਰੂਰੀ ਵਸਤੂਆਂ ਮਹਿੰਗੀਆਂ ਹੋ ਰਹੀਆਂ ਹਨ ਤੇ ਆਮ ਲੋਕਾਂ ਲਈ ਜੀਵਨ ਨਿਰਵਾਹ ਕਰਨਾ ਹੋਰ ਮੁਸ਼ਕਿਲ ਹੋ ਗਿਆ ਹੈ। ਇਸ ਵਾਧੇ ਨੇ ਇਹਨ੍ਹਾਂ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਿਧਾਇਕਾ ਭਰਾਜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗਰੀਬਾਂ ਦੀ ਲੁੱਟ ਕਰ ਕੇ ਅਮੀਰਾਂ ਦੇ ਖਜ਼ਾਨੇ ਭਰ ਰਹੀ ਹੈ ਜਦ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਦੇਣ ਤੋਂ ਬਾਅਦ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੂਰੇ ਪੰਜਾਬ ਵਾਸੀਆਂ ਦਾ ਸਿਹਤ ਬੀਮਾ ਕਰ ਕੇ ਹੁਣ ਪੰਜਾਬ ਦੀਆਂ ਔਰਤਾਂ ਨੂੰ 1000 ਅਤੇ 1500 ਰੁਪਏ ਮਹੀਨਾ ਦੇਣ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਪੰਜਾਬ ਦੀ ਆਪ ਸਰਕਾਰ ਪੰਜਾਬ ਵਾਸੀਆਂ ਦੀ ਸੇਵਾ ਕਰਨ ਲਈ ਵਚਨਬੱਧ ਹੈ।
;
;
;
;
;
;
;
;