JALANDHAR WEATHER

ਅਸਮਾਨੀ ਬਿਜਲੀ ਡਿੱਗਣ ਕਰਕੇ ਅੱਗ ਲੱਗਣ ਕਾਰਨ ਕਿਸਾਨ ਪਰਿਵਾਰ ਦਾ ਵੱਡਾ ਨੁਕਸਾਨ

ਅਜਨਾਲਾ, 3 ਜੂਨ ( ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਨੇੜਲੇ ਸਰਹੱਦੀ ਪਿੰਡ ਬੱਲ ਲੱਭੇ ਦਰਿਆ ਵਿਖੇ ਅੱਜ ਸਵੇਰੇ ਤੜਕਸਾਰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੇ ਘਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਟਰੈਕਟਰ ਸਮੇਤ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਪ੍ਰਭਾਵਿਤ ਕਿਸਾਨ ਜਗਜੀਤ ਸਿੰਘ ਨੇ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਤੋਂ ਬਾਅਦ ਉਨ੍ਹਾਂ ਦੇ ਘਰ ਅਤੇ ਸ਼ੈੱਡ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਟਰੈਕਟਰ, ਖੇਤੀਬਾੜੀ ਦਾ ਹੋਰ ਸਾਮਾਨ ਅਤੇ ਘਰੇਲੂ ਵਸਤਾਂ ਅੱਗ ਦੀ ਲਪੇਟ ਵਿਚ ਆ ਗਈਆਂ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਲਗਭਗ 25 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ ਅਤੇ ਅਜਨਾਲਾ ਤੋਂ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਵਲੋਂ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਗਨੀਮਤ ਇਹ ਰਹੀ ਕਿ ਅੱਗ ਲੱਗਣ ਸਮੇਂ ਘਰ ਵਿਚ ਮੌਜੂਦ ਪਰਿਵਾਰਕ ਮੈਂਬਰ ਸਮੇਂ ਸਿਰ ਬਾਹਰ ਨਿਕਲ ਗਏ ਅਤੇ ਇਕ ਵੱਡਾ ਹਾਦਸਾ ਟਲ ਗਿਆ, ਪ੍ਰਭਾਵਿਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ