JALANDHAR WEATHER

ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਨੈੱਟਵਰਕ ਵਿਰੁੱਧ 6 ਜ਼ਿਲ੍ਹਿਆਂ ਵਿਚ ਕੀਤੀ ਛਾਪੇਮਾਰੀ

ਸ੍ਰੀਨਗਰ, 3 ਜੂਨ- ਜੰਮੂ-ਕਸ਼ਮੀਰ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਨੇ ਪਾਕਿਸਤਾਨ ਨਾਲ ਜੁੜੇ ਇਕ ਅੱਤਵਾਦੀ ਨੈੱਟਵਰਕ ਵਿਰੁੱਧ ਛੇ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਅੱਠ ਥਾਵਾਂ ਦੀ ਪਛਾਣ ਕੀਤੀ ਗਈ ਸੀ।

ਇਹ ਛਾਪੇ ਸ੍ਰੀਨਗਰ, ਬਾਂਦੀਪੋਰਾ, ਕੁਪਵਾੜਾ, ਅਨੰਤਨਾਗ, ਕੁਲਗਾਮ ਅਤੇ ਬਾਰਾਮੂਲਾ ਜ਼ਿਲ੍ਹਿਆਂ ਵਿਚ ਮਾਰੇ ਗਏ। ਸ਼ੱਕੀਆਂ 'ਤੇ ਪਾਕਿਸਤਾਨ ਵਿਚ ਸਥਿਤ ਅੱਤਵਾਦੀਆਂ ਦੇ ਸੰਪਰਕ ਵਿਚ ਰਹਿਣ, ਕੱਟੜਪੰਥੀ ਪ੍ਰਚਾਰ ਫੈਲਾਉਣ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸਹਾਇਤਾ ਕਰਨ ਦਾ ਦੋਸ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ