ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਭਾਲਣਗੇ ਆਪਣਾ ਅਹੁਦਾ
ਚੰਡੀਗੜ੍ਹ, 3 ਜੂਨ- ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਚਾਰਜ ਸੰਭਾਲਣਗੇ। ਇਸ ਤੋਂ ਬਾਅਦ ਸੈਕਟਰ 37 ਦੇ ਕਾਨੂੰਨ ਭਵਨ ਵਿਚ ਇਕ ਸਮਾਰੋਹ ਹੋਵੇਗਾ।
ਭਾਜਪਾ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ, ਜਿਨ੍ਹਾਂ ਵਿਚ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਹਨ, ਇਸ ਸਮਾਗਮ ਵਿਚ ਸ਼ਾਮਿਲ ਹੋਣਗੇ। ਢਿੱਲੋਂ ਇਸ ਸਮਾਗਮ ਦੌਰਾਨ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।
;
;
;
;
;
;
;
;