JALANDHAR WEATHER

ਅੱਜ ਪੰਜਾਬ ਤੇ ਭਾਜਪਾ ਲਈ ਹੈ ਬਹੁਤ ਖ਼ੁਸ਼ੀ ਦਾ ਮੌਕਾ- ਰਵਨੀਤ ਸਿੰਘ ਬਿੱਟੂ

ਮੋਹਾਲੀ, 3 ਜੂਨ- ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਪ੍ਰਧਾਨ ਵਜੋਂ ਅਹੁਦਾ ਸੰਭਾਲਣ 'ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਭਾਜਪਾ ਅਤੇ ਪੰਜਾਬ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਪਾਰਟੀ ਨੇ ਇਹ ਜ਼ਿੰਮੇਵਾਰੀ ਸੌਂਪੀ ਹੈ, ਕਿਉਂਕਿ ਜਾਖੜ ਸਾਹਿਬ, ਜੋ ਕਿ ਸੂਬਾ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ, ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਇਸ ਲਈ ਮਾਲਵਾ ਖੇਤਰ ਤੋਂ ਆਉਣ ਵਾਲੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਲਿਆਉਣਾ ਅਤੇ ਆਪਣੇ ਪੰਜਾਬ ਨੂੰ ਖੁਸ਼ਹਾਲ ਕਰਨਾ ਹੈ। ਇਕਜੁੱਟਤਾ, ਅਨੁਸ਼ਾਸਨ ਅਤੇ ਪੰਜਾਬ ਦੇ ਵਿਕਾਸ ਦਾ ਮਜ਼ਬੂਤ ਸੁਨੇਹਾ। ਪਾਰਟੀ ਦੀ ਸਾਰੀ ਲੀਡਰਸ਼ਿਪ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਵਿਜ਼ਨ ਨੂੰ ਪੰਜਾਬ ਦੀ ਹਰ ਵਿਧਾਨ ਸਭਾ ਅਤੇ ਹਰ ਵਰਕਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਅੱਜ ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੇ ਅਹੁਦਾ ਸੰਭਾਲ ਸਮਾਗਮ ਵਿਚ ਸ਼ਿਰਕਤ ਲਈ ਪਹੁੰਚ ਰਹੇ ਹਾਂ। ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ