JALANDHAR WEATHER

ਦਿੱਲੀ ਅੱਗਨੀ ਕਾਂਡ- ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ , 3 ਜੂਨ - ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਮਾਲਵੀਆ ਨਗਰ ’ਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਲਵੀਆ ਨਗਰ ਦੇ ਹੌਜ਼ ਰਾਣੀ ਵਿਚ ਇਕ ਹੋਟਲ ਵਿਚ ਲੱਗੀ ਭਿਆਨਕ ਅੱਗ ਤੋਂ ਬਹੁਤ ਦੁੱਖ ਹੋਇਆ ਹੈ। ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਅੱਗ ਬੁਝਾਊ ਟੀਮਾਂ ਇਸ ਸਮੇਂ ਘਟਨਾ ਸਥਾਨ 'ਤੇ ਹਨ ਅਤੇ ਬਚਾਅ ਕਾਰਜ ਚਲਾ ਰਹੀਆਂ ਹਨ। ਅਧਿਕਾਰੀਆਂ ਨਾਲ ਗੱਲ ਕੀਤੀ ਗਈ ਹੈ ਅਤੇ ਇਸ ਦੁਖਦਾਈ ਘਟਨਾ ਦੀ ਤੁਰੰਤ ਡਾਕਟਰੀ ਸਹਾਇਤਾ, ਰਾਹਤ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ