ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਦਾ ਏ.ਐੱਸ.ਆਈ. 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਕਾਬੂ
ਫਿਰੋਜ਼ਪੁਰ, 3 ਜੂਨ (ਗੁਰਿੰਦਰ ਸਿੰਘ)- ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਮੁਹਾਲੀ ਨੇ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਿਚ ਤਾਇਨਾਤ ਏ.ਐੱਸ.ਆਈ. ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਫਿਰੋਜ਼ਪੁਰ ਵਿਚ 19 ਮਈ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਇਕ ਮਾਮਲੇ ਵਿਚ ਨਾਮਜ਼ਦ ਬੋਹੜਾ ਪੁੱਤਰ ਬਲਵੀਰ ਸਿੰਘ ਵਾਸੀ ਨੌਰੰਗ ਕੇ ਲੇਲੀ ਵਾਲਾ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਏ.ਐੱਸ.ਆਈ. ਵਲੋਂ 2.50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਬਾਅਦ ਵਿਚ ਇਹ ਸੌਦਾ 2.30 ਲੱਖ ਰੁਪਏ ਵਿਚ ਤੈਅ ਹੋਇਆ, ਜਿਸ ਵਿਚੋਂ ਇਕ ਲੱਖ ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ। ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਬਾਕੀ 1.30 ਲੱਖ ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਥਾਣਾ ਵਿਜੀਲੈਂਸ ਬਿਊਰੋ ਮੁਹਾਲੀ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;