JALANDHAR WEATHER

ਪੀ.ਆਰ.ਟੀ.ਸੀ. ਬੱਸ ਤੋਂ ਡਿੱਗਣ ਕਾਰਨ ਔਰਤ ਦੀ ਹੋਈ ਮੌਤ

ਸਨੌਰ, (ਪਟਿਆਲਾ), 3 ਜੂਨ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ-ਸਨੌਰ ਰੋਡ 'ਤੇ ਚੱਲ ਰਹੀ ਪੀ.ਆਰ.ਟੀ.ਸੀ. ਦੀ ਇਕ ਬੱਸ ਨਾਲ ਜੁੜੇ ਹਾਦਸੇ ਵਿਚ ਇਕ ਔਰਤ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਮ੍ਰਿਤਕਾ ਦੇ ਦਿਉਰ ਨੇ ਫੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾ ਬਲਵਿੰਦਰ ਕੌਰ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਰਕਾਰੀ ਬੱਸ ਰਾਹੀਂ ਆਪਣੇ ਸਕੂਲ ਵਿਚ ਡਿਊਟੀ ਲਈ ਜਾ ਰਹੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਬਲਵਿੰਦਰ ਕੌਰ ਬੱਸ ਵਿਚੋਂ ਉਤਰਨ ਲੱਗੀ ਤਾਂ ਇਸ ਦੌਰਾਨ ਬੱਸ ਚਾਲਕ ਵਲੋਂ ਬੱਸ ਅੱਗੇ ਵਧਾ ਲਈ ਗਈ, ਜਿਸ ਕਾਰਨ ਉਹ ਸੰਤੁਲਨ ਗੁਆ ਕੇ ਸੜਕ 'ਤੇ ਡਿੱਗ ਗਈ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਉਥੋਂ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸੰਬੰਧੀ ਬੱਸ ਦੇ ਡਰਾਈਵਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਦੋਸ਼ ਬੇ-ਬੁਨਿਆਦ ਹਨ। ਮਾਮਲੇ ਸੰਬੰਧੀ ਡੀ. ਐਸ. ਪੀ. ਰਣਬੀਰ ਸਿੰਘ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ