ਡੇਰਾ ਬਾਬਾ ਨਾਨਕ ਦੇ ਪਿੰਡ ਮੰਗੀਆਂ ਦਾ ਮੌਜੂਦਾ ਸਰਪੰਚ ਪਿਸਤੌਲ ਸਮੇਤ ਕਾਬੂ
ਡੇਰਾ ਬਾਬਾ ਨਾਨਕ, 3 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਨਜ਼ਦੀਕੀ ਪਿੰਡ ਮੰਗੀਆਂ ਦੇ ਮੌਜੂਦਾ ਸਰਪੰਚ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਮੰਗੀਆਂ ਦਾ ਸਰਪੰਚ 1 ਜੂਨ ਨੂੰ ਪਿੰਡ ਮੰਗੀਆਂ ਵਿਖੇ ਕਰਵਾਏ ਗਏ ਕ੍ਰਿਕਟ ਮੈਚ ਦੌਰਾਨ ਪਿੰਡ ਵਿਚ ਪਿਸਤੌਲ ਲੈ ਕੇ ਘੁੰਮ ਰਿਹਾ ਸੀ, ਜਿਸ ਨੂੰ ਅੱਜ ਪੁਲਿਸ ਵਲੋਂ ਇਕ ਨਜਾਇਜ਼ ਪਿਸਤੌਲ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;