ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ
ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਲੁੱਟਣ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀਆਂ ਦੀ ਪਹਿਚਾਨ ਦੀਪਕ ਕੁਮਾਰ ਉਰਫ ਦੀਪੂ ਅਤੇ ਜਸਮਿੰਦਰ ਸਿੰਘ ਉਰਫ਼ ਜੱਸ ਦੇ ਰੂਪ ਵਿਚ ਹੋਈ ਹੈ।ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਨੂੰ ਲੁੱਟਦੇ ਸਨ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਦੇ ਕਬਜ਼ੇ ਚੋਂ ਏ.ਟੀ.ਐਮ. ਨੂੰ ਕੱਟਣ ਲਈ ਵਰਤੇ ਜਾਂਦੇ ਗੈਸ ਕਟਰ, ਹੋਰ ਉਪਕਰਨ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀਆਂ ਖਿਲਾਫ 21 ਦੇ ਕਰੀਬ ਮੁਕਦਮੇ ਦਰਜ ਹਨ।
;
;
;
;
;
;
;