JALANDHAR WEATHER

ਫ਼ਿਰੋਜ਼ਪੁਰ ਛਾਉਣੀ ਦੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ

ਫ਼ਿਰੋਜ਼ਪੁਰ, 3 ਜੂਨ (ਰਾਕੇਸ਼ ਚਾਵਲਾ) - ਸਥਾਨਕ ਫ਼ਿਰੋਜ਼ਪੁਰ ਛਾਉਣੀ ਕੈਂਟ ਦੇ ਇਕ ਨਾਮਵਰ ਅਤੇ ਬੇਹੱਦ ਮਸ਼ਹੂਰ ਨਵੇਦਿਅਮ ਸਵੀਟ ਐਂਡ ਬੇਕਰੀ ਰੈਸਟੋਰੈਂਟ ਵਿਚ ਅੱਜ ਸਵੇਰੇ ਉਸ ਵੇਲੇ ਹਾਹਾਕਾਰ ਮਚ ਗਈ, ਜਦੋਂ ਇਮਾਰਤ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਹੋ ਗਈਆਂ ਕਿ ਇਸ ਨੇ ਰੈਸਟੋਰੈਂਟ ਦੀਆਂ ਉੱਪਰਲੀਆਂ ਦੋਵੇਂ ਮੰਜ਼ਿਲਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ। ਇਸ ਮੰਦਭਾਗੀ ਘਟਨਾ ਦੌਰਾਨ ਰੈਸਟੋਰੈਂਟ ਦੇ ਅੰਦਰ ਪਿਆ ਸਾਰਾ ਕੀਮਤੀ ਸਾਮਾਨ, ਫਰਨੀਚਰ ਅਤੇ ਬੇਕਰੀ ਦਾ ਸਟਾਕ ਸੜ ਕੇ ਪੂਰੀ ਤਰ੍ਹਾਂ ਕੋਲਾ ਹੋ ਗਿਆ। ਇਸ ਭਿਆਨਕ ਹਾਦਸੇ ਵਿਚ ਰੈਸਟੋਰੈਂਟ ਦੇ ਅੰਦਰ ਕੰਮ ਕਰ ਰਿਹਾ ਤੁਲਸੀ ਨਾਮਕ ਇਕ ਕੰਮ ਕਰਨ ਵਾਲਾ ਅੱਗ ਦੀਆਂ ਅਸਮਾਨ ਛੂਹ ਰਹੀਆਂ ਲਪਟਾਂ ਵਿਚ ਬੁਰੀ ਤਰ੍ਹਾਂ ਫ਼ਸ ਗਿਆ। ਅੱਗ ਦੀ ਚਪੇਟ ਵਿਚ ਆਉਣ ਕਾਰਨ ਉਹ ਗੰਭੀਰ ਰੂਪ ਵਿਚ ਝੁਲਸ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਬੇਹੱਦ ਦਰਦਨਾਕ ਮੌਤ ਹੋ ਗਈ। ਘਟਨਾ ਸਥਾਨ ’ਤੇ ਮੌਜ਼ੂਦ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫ਼ਿਰੋਜ਼ਪੁਰ, ਜ਼ੀਰਾ ਅਤੇ ਫ਼ਿਰੋਜ਼ਪੁਰ ਕੈਂਟ ਬੋਰਡ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਭਾਰੀ ਜੱਦੋ-ਜਹਿਦ ਅਤੇ ਕਈ ਘੰਟਿਆਂ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਬੜੀ ਮੁਸ਼ਕਲ ਨਾਲ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ, ਤਾਂ ਜੋ ਅੱਗ ਨੂੰ ਆਲੇ-ਦੁਆਲੇ ਦੀਆਂ ਹੋਰ ਇਮਾਰਤਾਂ ਵਿਚ ਫੈਲਣ ਤੋਂ ਰੋਕਿਆ ਜਾ ਸਕੇ। ਇਸ ਖ਼ੌਫ਼ਨਾਕ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਵੀ ਆਪਣੀ ਫੋਰਸ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਗਏ। ਪੁਲਿਸ ਪ੍ਰਸ਼ਾਸਨ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ