JALANDHAR WEATHER

ਟੀ.ਐਮ.ਸੀ. ਆਗੂ ਫਿਰਹਾਦ ਹਕੀਮ ਵਲੋਂ ਕੋਲਕਾਤਾ ਨਹਰ ਨਿਗਮ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ

ਕੋਲਕਾਤਾ (ਪੱਛਮੀ ਬੰਗਾਲ), 3 ਮਈ - ਟੀ.ਐਮ.ਸੀ. ਆਗੂ ਫਿਰਹਾਦ ਹਕੀਮ ਨੇ ਕੋਲਕਾਤਾ ਨਹਰ ਨਿਗਮ ਦੇ ਮੇਅਰ ਦੇ ਅਹੁਦੇ  ਤੋਂ ਅਸਤੀਫਾ ਦੇ ਦਿੱਤਾ ਹੈ। ਤ੍ਰਿਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਆਗੂ ਹਕੀਮ ਨੇ ਪਹਿਲਾਂ ਅਹੁਦਾ ਛੱਡਣ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਪਾਰਟੀ ਪ੍ਰਧਾਨ ਮਮਤਾ ਬੈਨਰਜੀ ਨੂੰ ਸੂਚਿਤ ਕੀਤਾ ਸੀ। ਪਾਰਟੀ ਨੇਤਾ ਕੁਨਾਲ ਘੋਸ਼ ਦੇ ਅਨੁਸਾਰ, ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦੇ ਅਸਤੀਫੇ 'ਤੇ ਸਹਿਮਤ ਹੋ ਗਏ। ਇਸ ਤੋਂ ਬਾਅਦ ਫਿਰਹਾਦ ਨੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।ਇਹ ਅਸਤੀਫਾ ਅਜਿਹੇ ਸਮੇਂ ਆਇਆ ਹੈ ਜਦੋਂ ਮਮਤਾ ਬੈਨਰਜੀ ਪਾਰਟੀ 'ਤੇ ਆਪਣਾ ਕੰਟਰੋਲ ਗੁਆ ਰਹੀ ਹੈ। ਮਮਤਾ ਬੈਨਰਜੀ ਨੇ ਸ਼ੋਭਨਦੇਬ ਚਟੋਪਾਧਿਆਏ ਨੂੰ ਵਿਰੋਧੀ ਧਿਰ ਦਾ ਨੇਤਾ ਨਾਮਜ਼ਦ ਕੀਤਾ ਸੀ। ਹਾਲਾਂਕਿ, ਪਾਰਟੀ ਦੇ 80 ਵਿਧਾਇਕਾਂ ਵਿਚੋਂ 60 ਇਸ ਫੈਸਲੇ ਤੋਂ ਨਾਖੁਸ਼ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 6 hours 8 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ