JALANDHAR WEATHER

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਾਰੋਬਾਰੀ ਵਲੋਂ ਖੁਦਕੁਸ਼ੀ

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਮਾਡਲ ਟਾਊਨ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਕਾਰੋਬਾਰੀ ਵਲੋਂ ਖੁਦਕੁਸ਼ੀ ਕੀਤੇ ਜਾਂਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਮ੍ਰਿਤਕ ਲੜਕੇ ਖੁਸ਼ਬੀਰ ਸਿੰਘ ਦੂਆ ਉਰਫ ਮੋਂਟੂ ਦੇ ਪਿਤਾ ਜਸਬੀਰ ਸਿੰਘ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਕੈਥਲ ਦੇ ਰਹਿਣ ਵਾਲੇ ਵਿਸ਼ਾਲ ਜਿੰਦਲ ਰੋਸ਼ਨ ਵਾਸੀ ਲੁਧਿਆਣਾ ਲਾਲਾ ਕੇਅਰ ਆਫ ਪਵਨ ਟੈਂਟ ਹਾਊਸ ਲੁਧਿਆਣਾ ਵਿਨੇ ਵਾਸੀ ਹਾਂਸੀ ਹਰਿਆਣਾ ਅਨਿਲ ਬਾਂਸਲ ਵਾਸੀ ਹਰਿਆਣਾ ਅਤੇ ਅਮਨ ਸਵੀਟ ਦੇ ਮਾਲਕਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 6 hours 20 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ