ਬਿਹਾਰ ਦੇ ਮੁਜ਼ੱਫਰਪੁਰ ਦੇ ਹਸਪਤਾਲ ਵਿਚ ਅੱਗ ਲੱਗਣ ਕਾਰਨ 4 ਮੌਤਾਂ, 20 ਤੋਂ ਵੱਧ ਜ਼ਖ਼ਮੀ
ਪਟਨਾ, 4 ਜੂਨ- ਬਿਹਾਰ ਦੇ ਮੁਜ਼ੱਫਰਪੁਰ ਵਿਚ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਹੋਰ ਜ਼ਖਮੀ ਹੋ ਗਏ। ਇਹ ਘਟਨਾ ਬੁੱਧਵਾਰ ਰਾਤ ਨੂੰ ਲਗਭਗ 3 ਵਜੇ ਵਾਪਰੀ। ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਤੋਂ ਬਾਅਦ ਆਈ.ਸੀ.ਯੂ. ਦੇ ਏਅਰ ਕੰਡੀਸ਼ਨਰ ਵਿਚ ਧਮਾਕਾ ਹੋਇਆ, ਜੋ ਤੇਜ਼ੀ ਨਾਲ ਫੈਲ ਗਿਆ।
ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਹਸਪਤਾਲ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਲੋਕਾਂ ਨੇ ਦੋਸ਼ ਲਗਾਇਆ ਕਿ ਸਟਾਫ਼ ਮੌਕੇ ਤੋਂ ਗਾਇਬ ਸੀ। ਆਈ.ਸੀ.ਯੂ. ਵਾਰਡ ਪੰਜਵੀਂ ਮੰਜ਼ਿਲ 'ਤੇ ਸਥਿਤ ਸੀ, ਜਿਸ ਕਾਰਨ ਬਚਾਅ ਕਾਰਜਾਂ ਵਿਚ ਰੁਕਾਵਟ ਆਈ।
ਫਾਇਰਫਾਈਟਰਾਂ ਨੇ ਆਈ.ਸੀ.ਯੂ. ਅਤੇ ਹੋਰ ਵਾਰਡਾਂ ਵਿਚ ਫਸੇ ਮਰੀਜ਼ਾਂ ਨੂੰ ਖਿੜਕੀਆਂ ਅਤੇ ਦਰਵਾਜ਼ੇ ਤੋੜ ਕੇ ਬਚਾਇਆ। ਮ੍ਰਿਤਕਾਂ ਵਿਚੋਂ ਤਿੰਨ ਦੀ ਪਛਾਣ ਹੋਈ। ਮੁੱਖ ਮੰਤਰੀ ਸਮਰਾਟ ਚੌਧਰੀ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ।
;
;
;
;
;
;
;