JALANDHAR WEATHER

ਚੰਡੀਗੜ੍ਹ ਸਿਵਲ ਸਕੱਤਰੇਤ ਸਮੇਤ ਪੰਜਾਬ ਦੇ ਕਈ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ, ਅੰਮ੍ਰਿਤਸਰ 4 ਜੂਨ (ਦਵਿੰਦਰ, ਰਾਜੇਸ਼)-ਅੱਜ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।

ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿਚ ਸਰਕਾਰੀ ਇਮਾਰਤਾਂ ਅਤੇ ਸਕੂਲਾਂ ਨੂੰ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਦੇਵੀ ਤਲਾਬ ਮੰਦਰ ਦੇ ਨਾਲ-ਨਾਲ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ, ਬਠਿੰਡਾ ਦੇ ਮਾਈਸਰ ਮੰਦਰ ਅਤੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੰਜਾਬ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਈ.ਮੇਲ ਵਿਚ ਕਿਹਾ ਗਿਆ ਹੈ ਕਿ 6 ਜੂਨ, 1984 ਨੂੰ ਦਰਬਾਰ ਸਾਹਿਬ 'ਤੇ ਹੋਏ ਹਮਲੇ ਦਾ ਬਦਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ 5 ਅਤੇ 6 ਜੂਨ ਨੂੰ ਅੰਬਾਲਾ ਅਤੇ ਦਿੱਲੀ ਵਿਚਕਾਰ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਹਲਚਲ ਮਚਾ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਚੰਡੀਗੜ੍ਹ ਸਕੱਤਰੇਤ ਦੀ ਇਮਾਰਤ 'ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ