JALANDHAR WEATHER

ਪਿਸਤੌਲ ਦੀ ਨੋਕ ’ਤੇ ਖੋਹੀ ਕਾਰ

ਹਰੀਕੇ ਪੱਤਣ, (ਤਰਨਤਾਰਨ), 4 ਜੂਨ (ਸੰਜੀਵ ਕੁੰਦਰਾ)-  ਨਜ਼ਦੀਕ ਰਾਸ਼ਟਰੀ ਮਾਰਗ 54 ਹਰੀਕੇ ਪੱਤਣ ਬਾਈਪਾਸ ’ਤੇ ਅਣ-ਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਕਾਰ ਖੋਹ ਲਈ। ਮਿਲੀ ਜਾਣਕਾਰੀ ਅਨੁਸਾਰ ਜਾਗੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਸ਼ਾਦੀ ਵਾਲਾ ਥਾਣਾ ਕੋਟ ਈਸੇ ਖਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਵਿੱਫਟ ਕਾਰ ਨੰ. ਪੀ. ਬੀ. 76 ਬੀ. 6321 ’ਤੇ ਆਪਣੇ ਰਿਸ਼ਤੇਦਾਰ ਨੂੰ ਅੰਮ੍ਰਿਤਸਰ ਏਅਰਪੋਰਟ ਛੱਡ ਕੇ ਵਾਪਸ ਘਰ ਜਾ ਰਹੇ ਸਨ ਕਿ ਰਾਤ 12 ਵਜੇ ਦੇ ਕਰੀਬ ਹਰੀਕੇ ਪੱਤਣ ਬਾਈਪਾਸ ’ਤੇ ਬੂਹ ਪੁਲ ਪਾਰ ਕਰਦਿਆਂ ਕਾਰ ਸਵਾਰ 4 ਅਣ-ਪਛਾਤਿਆਂ ਨੇ ਰੋਕ ਕੇ ਪਿਸਤੌਲ ਦੀ ਨੋਕ ’ਤੇ ਸਵਿਫਟ ਕਾਰ ਖੋਹ ਲਈ ਤੇ ਫ਼ਰਾਰ ਹੋ ਗਏ। ਇਸ ਸੰਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦੇ ਦਿੱਤੀ ਗਈ ਹੈ।ਐਸ. ਐਚ. ਓ. ਹਰੀਕੇ ਬਲਬੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 4 hours 58 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ