JALANDHAR WEATHER

ਬੀਬੀ ਸੁਰਿੰਦਰ ਕੌਰ ਆਂਸਰੋਂ ਇਸਤਰੀ ਅਕਾਲੀ ਦਲ ਹਲਕਾ ਬਲਾਚੌਰ ਦੀ ਪ੍ਰਧਾਨ ਨਿਯੁਕਤ

ਬਲਾਚੌਰ (ਨਵਾਂਸ਼ਹਿਰ), 4 ਜੂਨ - (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਹਲਕਾ ਵਾਰ ਲਗਾਏ ਗਏ ਪ੍ਰਧਾਨਾਂ ਤਹਿਤ ਬੀਬੀ ਸੁਰਿੰਦਰ ਕੌਰ ਆਂਸਰੋਂ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਹਲਕਾ ਇੰਚਾਰਜ ਸੰਦੀਪ ਕੁਮਾਰ ਹਨੀ ਟੌਂਸਾਂ ਅਤੇ ਸਮੂਹ ਅਕਾਲੀ ਆਗੂਆਂ ਵਲੋਂ ਜਿਥੇ ਨਵ ਨਿਯੁਕਤ ਹਲਕਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਆਂਸਰੋਂ ਨੂੰ ਵਧਾਈ ਦਿੱਤੀ ਉਥੇ ਨਾਲ ਹੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਸਮੀ ਤੌਰ 'ਤੇ ਹਲਕੇ ਦੇ ਇਸਤਰੀ ਵਿੰਗ ਦੀ ਕਮਾਂਡ ਉਨ੍ਹਾਂ ਦੇ ਹੱਥ ਸੌਂਪੀ ਗਈ। ਹਨੀ ਟੌਂਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ ਲਈ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨਾਂ ਦੀ ਇਹ ਨਿਯੁਕਤੀਆਂ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ। ​ਇਸੇ ਲੜੀ ਤਹਿਤ ਹਲਕਾ ਬਾਲਾਚੌਰ ਤੋਂ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ, ਸਰਗਰਮ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਆਂਸਰੋਂ ਨੂੰ ਇਸਤਰੀ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਅੰਦਰ ਜਥੇਬੰਦੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ