JALANDHAR WEATHER

ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, ਵਿਦੇਸ਼ੀ ਨਾਗਰਿਕਾਂ ਨਾਲ ਠੱਗੀ ਕਰਨ ਵਾਲੇ 6 ਕਾਬੂ

ਜ਼ੀਰਕਪੁਰ (ਮੁਹਾਲੀ), 5 ਜੂਨ (ਅਲੀ/ਮਨਿੰਦਰ ਸਿੰਘ)) - ਜ਼ੀਰਕਪੁਰ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਗਲੋਬਲ ਬਿਜ਼ਨਸ ਪਾਰਕ ਵਿਚ ਚੱਲ ਰਹੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ "ਹੋਮਟਾਊਨ ਟ੍ਰੈਵਲ" ਦੇ ਨਾਂਅ ਹੇਠ ਕਾਲ ਸੈਂਟਰ ਚਲਾ ਕੇ ਵਿਦੇਸ਼ੀ ਨਾਗਰਿਕਾਂ ਨਾਲ ਟ੍ਰੈਵਲ ਏਜੰਟ ਬਣ ਕੇ ਠੱਗੀ ਕਰ ਰਹੇ ਸਨ।
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਜਾਅਲੀ ਪਹਿਚਾਣ ਅਤੇ ਭ੍ਰਮਿਤ ਕਰਨ ਵਾਲੀ ਜਾਣਕਾਰੀ ਦੀ ਵਰਤੋਂ ਕਰਕੇ ਵਿਦੇਸ਼ਾਂ ਵਿਚ ਰਹਿੰਦੇ ਲੋਕਾਂ ਨਾਲ ਸੰਪਰਕ ਕਰਦੇ ਸਨ। ਉਹ ਵੱਖ-ਵੱਖ ਟ੍ਰੈਵਲ ਸੇਵਾਵਾਂ ਦੇ ਨਾਂ 'ਤੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਉਨ੍ਹਾਂ ਤੋਂ ਪੈਸੇ ਹੜੱਪ ਲੈਂਦੇ ਸਨ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਸੰਬੰਧ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਮੌਕੇ ਤੋਂ ਪੰਜ ਕੰਪਿਊਟਰ, ਇਕ ਲੈਪਟਾਪ ਅਤੇ ਹੋਰ ਡਿਜ਼ਿਟਲ ਉਪਕਰਨ ਬਰਾਮਦ ਕੀਤੇ ਗਏ ਹਨ। ਪੁਲਿਸ ਇਨ੍ਹਾਂ ਉਪਕਰਨਾਂ ਦੀ ਫੋਰੈਂਸਿਕ ਜਾਂਚ ਕਰਵਾ ਰਹੀ ਹੈ ਤਾਂ ਜੋ ਠੱਗੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।
ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਇਸ ਗਰੋਹ ਨਾਲ ਜੁੜੇ ਹੋਰ ਮੈਂਬਰਾਂ ਅਤੇ ਠੱਗੀ ਦੇ ਤਰੀਕਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗਰੋਹ ਨੇ ਹੁਣ ਤੱਕ ਕਿੰਨੇ ਵਿਦੇਸ਼ੀ ਨਾਗਰਿਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਠੱਗੀ ਦੀ ਕੁੱਲ ਰਕਮ ਕਿੰਨੀ ਹੈ।ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਰੈਕੇਟ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਦੀ ਭਾਲ ਵੀ ਜਾਰੀ ਹੈ। ਪੁਲਿਸ ਦਾ ਮੰਨਣਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ ਨਾਲ ਸੰਬੰਧਿਤ ਹੋਰ ਅਹਿਮ ਖ਼ੁਲਾਸੇ ਹੋ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ