JALANDHAR WEATHER

ਤਰੁਣ ਚੁੱਘ ਨੂੰ ਨਵੀਂ ਜ਼ਿੰਮੇਵਾਰੀ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਚੋਣਾਂ 2026 ਲਈ ਅਧਿਕਾਰਤ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 4 ਜੂਨ - ਭਾਰਤੀ ਜਨਤਾ ਪਾਰਟੀ ਨੇ ਵੱਖ ਵੱਖ ਰਾਜਾਂ ਦੀਆਂ ਰਾਜ ਸਭਾ ਚੋਣਾਂ ਅਤੇ ਓਡੀਸ਼ਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਦਿੱਗਜ ਆਗੂ ਤਰੁਣ ਚੁੱਘ ਨੂੰ ਨਵੀਂ ਜਿੰਮੇਵਾਰੀ ਦਿੱਤੀ ਹੈ । ਭਾਜਪਾ ਹਾਈਕਮਾਂਡ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜਸਭਾ ਚੋਣਾਂ 2026 ਲਈ ਆਪਣਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ ਹੈ।
ਨਵੀਂ ਦਿੱਲੀ ਸਥਿਤ ਕੇਂਦਰੀ ਦਫ਼ਤਰ ਵਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ, ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਵੱਖ-ਵੱਖ ਸੂਬਿਆਂ ਦੀਆਂ ਰਾਜਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਮੱਧ ਪ੍ਰਦੇਸ਼ ਕੋਟੇ ਤੋਂ ਤਰੁਣ ਚੁੱਘ ਦੇ ਨਾਂ 'ਤੇ ਮੋਹਰ ਲਗਾਈ ਗਈ ਹੈ। ਉਨ੍ਹਾਂ ਦੇ ਨਾਲ ਮੱਧ ਪ੍ਰਦੇਸ਼ ਤੋਂ ਰਜਨੀਸ਼ ਅਗਰਵਾਲ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ