ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੀ ਬਦੌਲਤ ਇਤਿਹਾਸ ਰਚ ਰਹੇ ਹਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ - ਚੀਮਾ
ਸੰਗਰੂਰ, 4 ਜੂਨ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇਤਿਹਾਸ ਰਚ ਰਹੇ ਹਨ। ਪਿਛਲੀ ਵਾਰ ਦੇਸ਼ ਪੱਧਰੀ ਜੇਈਈ ਐਡਵਾਂਸ ਦੀ ਪ੍ਰੀਖਿਆ ਨੂੰ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਪਾਸ ਕੀਤਾ ਸੀ, ਪਰ ਇਸ ਸਾਲ 59 ਵਿਦਿਆਰਥੀਆਂ ਨੇ ਇਸ ਵਕਾਰੀ ਨੂੰ ਪਾਸ ਕੀਤਾ ਹੈ।
ਇਸ ਤਰ੍ਹਾਂ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ 34% ਵਾਧਾ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਹੈ ਕਿ ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੀ ਬਦੌਲਤ ਸਕੂਲੀ ਸਿੱਖਿਆ ਵਿਚ ਪੰਜਾਬ ਵੱਲੋਂ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ। ਪਿਛਲੇ ਸਮਿਆਂ ਦੌਰਾਨ ਜਿਹੜਾ ਪੰਜਾਬ ਸਿੱਖਿਆ ਦੇ ਖੇਤਰ ਵਿਚ ਬਹੁਤ ਪਛੜਿਆ ਹੋਇਆ ਸੀ ਹੁਣ ਇਹ ਸੂਬਾ, ਕੇਰਲ ਵਰਗੇ ਸੂਬਿਆਂ ਨੂੰ ਪਛਾੜ ਕੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।
;
;
;
;
;
;
;
;