JALANDHAR WEATHER

ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਲੜਕੀ ਦੀ ਮੌਤ

 ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ) - ਸੁਰਖਪੁਰ ਭੱਠੇ ਨੇੜੇ ਪੈਦਲ ਜਾ ਰਹੀ ਇਕ ਲੜਕੀ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਾਧਾ ਪੁੱਤਰੀ ਵੀਰੂ ਵਾਸੀ ਮਹਿਤਾਬਗੜ੍ਹ ਜੋ ਕਿ ਸੁਰਖਪੁਰ ਭੱਠੇ ਨਜ਼ਦੀਕ ਮੇਲੇ 'ਤੇ ਮੱਥਾ ਟੇਕਣ ਗਈ ਸੀ, ਜਦੋਂ ਉਹ ਸੜਕ ਕਿਨਾਰੇ ਪੈਦਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਙ ਮਿ੍ਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਫੱਤੂਢੀਂਗਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ