ਪੰਜਾਬ ਵਿਚ 'ਆਪ' ਸਰਕਾਰ ਨੇ ਨਿੱਜੀ ਸਕੂਲਾਂ ਨੂੰ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ - ਕੇਜਰੀਵਾਲ
ਨਵੀਂ ਦਿੱਲੀ, 5 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ, ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਕਾਰਵਾਈਆਂ ਨੂੰ ਰੋਕਿਆ ਗਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਧੂ ਫੀਸਾਂ ਵਾਪਸ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15% ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।
;
;
;
;
;
;
;