ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਛੱਡੀ ਪਾਰਟੀ
ਨਵੀਂ ਦਿੱਲੀ, 5 ਜੂਨ- ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਸ਼ੁੱਕਰਵਾਰ ਨੂੰ ਇਕ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕੀਤਾ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸੰਦੇਸ਼ ਵਿਚ ਅੰਨਾਮਲਾਈ ਨੇ ਕਿਹਾ ਕਿ ਅੱਜ ਅਸੀਂ ਇਕ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ। ਸਾਡੀ ਰਾਜਨੀਤਕ ਪਾਰਟੀ 2031 ਵਿਚ ਤਾਮਿਲਨਾਡੂ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਲੜੇਗੀ।
ਅੰਨਾਮਲਾਈ ਨੇ 2 ਜੂਨ ਨੂੰ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਪੱਤਰ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ। ਆਪਣੇ ਅਸਤੀਫ਼ੇ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੇ ਪਿਛਲੇ 18 ਮਹੀਨਿਆਂ ਤੋਂ ਹਾਈਕਮਾਂਡ ਨਾਲ ਮਤਭੇਦ ਸਨ। ਉਨ੍ਹਾਂ ਦੇ ਵਿਚਾਰ ਹੁਣ ਇਕਸਾਰ ਨਹੀਂ ਰਹੇ।
;
;
;
;
;
;
;