ਕੰਮ ਤੋਂ ਘਰ ਪਰਤਦੇ ਸਮੇਂ ਨੌਜਵਾਨ ਲਾਪਤਾ, ਪਰਿਵਾਰ ਵਲੋਂ ਪੁਲਿਸ ਕੋਲ ਭਾਲ ਦੀ ਅਪੀਲ
ਗੁਰੂ ਹਰਸਹਾਏ, 5 ਜੂਨ (ਕਪਿਲ ਕੰਧਾਰੀ)- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਮੇਘਾ ਰਾਏ ਉਤਾੜ ਦੇ ਇਕ ਨੌਜਵਾਨ ਦੇ ਰਹੱਸਮਈ ਢੰਗ ਨਾਲ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨੌਜਵਾਨ ਦੇ ਪਿਤਾ ਬਗੀਚਾ ਸਿੰਘ ਪੁੱਤਰ ਬੰਤਾ ਸਿੰਘ ਨੇ ਥਾਣਾ ਗੁਰੂ ਹਰ ਸਹਾਏ ਵਿਖੇ ਦਰਖ਼ਾਸਤ ਦੇ ਕੇ ਆਪਣੇ ਪੁੱਤਰ ਦੀ ਭਾਲ ਕਰਨ ਦੀ ਮੰਗ ਕੀਤੀ ਹੈ।
ਦਰਖ਼ਾਸਤ ਵਿਚ ਬਗੀਚਾ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ ਇਕ ਲੜਕੀ ਅਤੇ ਦੋ ਲੜਕੇ ਹਨ। ਉਸ ਦਾ ਪੁੱਤਰ ਅਨੇਸ਼ ਪਿਛਲੇ ਕਰੀਬ ਦੋ ਸਾਲਾਂ ਤੋਂ ਪਿੰਡ ਬਹਾਦਰ ਕੇ ਵਿਖੇ ਸਥਿਤ ਕਰਿਆਨਾ ਸਟੋਰ 'ਤੇ ਕੰਮ ਸਿੱਖਣ ਲਈ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਕੱਲ 4 ਜੂਨ ਨੂੰ ਅਨੇਸ਼ ਰੋਜ਼ਾਨਾ ਦੀ ਤਰ੍ਹਾਂ ਕੰਮ ਤੋਂ ਛੁੱਟੀ ਕਰਕੇ ਘਰ ਲਈ ਰਵਾਨਾ ਹੋਇਆ ਸੀ, ਪਰ ਰਾਤ ਤੱਕ ਘਰ ਨਹੀਂ ਪਹੁੰਚਿਆ। ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰ ਅਨੁਸਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿਚ ਅਨੇਸ਼ ਨੂੰ ਬਾਜੇ ਕੇ ਇਲਾਕੇ ਵੱਲ ਸਾਈਕਲ 'ਤੇ ਜਾਂਦਾ ਹੋਇਆ ਦੇਖਿਆ ਗਿਆ ਹੈ, ਪਰ ਇਸ ਤੋਂ ਬਾਅਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਪਰਿਵਾਰ ਨੇ ਦੱਸਿਆ ਕਿ ਅਨੇਸ਼ ਹਰ ਰੋਜ਼ ਕੰਮ ਤੋਂ ਬਾਅਦ ਸਮੇਂ ਸਿਰ ਘਰ ਵਾਪਸ ਆ ਜਾਂਦਾ ਸੀ, ਜਿਸ ਕਾਰਨ ਉਸ ਦਾ ਅਚਾਨਕ ਲਾਪਤਾ ਹੋ ਜਾਣਾ ਪਰਿਵਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਬਗੀਚਾ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਜਲਦ ਤੋਂ ਜਲਦ ਭਾਲ ਕੀਤੀ ਜਾਵੇ ਅਤੇ ਉਸ ਨੂੰ ਲੱਭਣ ਲਈ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਕਾਫ਼ੀ ਚਿੰਤਤ ਹਨ ਅਤੇ ਆਪਣੇ ਪੁੱਤਰ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੇ ਹਨ।
;
;
;
;
;
;
;
;