ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਚੋਰੀ ਮਾਮਲੇ ਵਿਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਸਰਕਾਰ ਦੀ ਨਾਕਾਮੀ- ਸੁਖਪਾਲ ਖਹਿਰਾ
ਨਡਾਲਾ (ਕਪੂਰਥਲਾ), 5 ਜੂਨ (ਰਘਬਿੰਦਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਅਤੇ ਬੇਅਦਬੀ ਨਾਲ ਜੁੜੇ ਬਹੁਤ ਹੀ ਗੰਭੀਰ ਮਾਮਲੇ ਵਿਚ ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਪੰਜਾਬ ਪੁਲਿਸ ਅਤੇ ਆਮ ਆਦਮੀ ਪਾਰਟੀ ਸਰਕਾਰ ਦੀ ਘੋਰ ਅਣਗਹਿਲੀ, ਅਯੋਗਤਾ ਅਤੇ ਬੇਅਦਬੀ ਮਾਮਲਿਆਂ ਪ੍ਰਤੀ ਗੈਰ-ਗੰਭੀਰ ਰਵੱਈਏ ਨੂੰ ਬੇਨਕਾਬ ਕਰਦਾ ਹੈ।
ਖਹਿਰਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਥਾਣਾ ਸੀ ਡਿਵੀਜ਼ਨ ਵਿਚ ਦਰਜ ਐਫ.ਆਈ.ਆਰ. ਨੰਬਰ 168 ਮਿਤੀ 07.12.2025, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਵਿਚ ਅਦਾਲਤ ਨੇ 16 ਅਪ੍ਰੈਲ 2026 ਦੇ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਮੁਲਜ਼ਮ ਨੂੰ ਇਸ ਲਈ ਜ਼ਮਾਨਤ ਦੇਣੀ ਪਈ ਕਿਉਂਕਿ ਪੁਲਿਸ ਨਿਰਧਾਰਿਤ ਸਮੇਂ ਅੰਦਰ ਚਲਾਨ ਪੇਸ਼ ਕਰਨ ਵਿਚ ਅਸਫ਼ਲ ਰਹੀ। ਇਹ ਨਾ ਸਿਰਫ਼ ਜਾਂਚ ਏਜੰਸੀਆਂ ਦੀ ਨਾਕਾਮੀ ਹੈ, ਸਗੋਂ ਸੂਬਾ ਸਰਕਾਰ ਦੀ ਤਰਜੀਹਾਂ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
;
;
;
;
;
;
;
;