JALANDHAR WEATHER

ਹਰਦੀਪ ਸਿੰਘ ਪੀ.ਸੀ.ਐਸ. ਨੇ ਗੁਰੂ ਹਰਸਹਾਏ ਦੇ ਐਸ.ਡੀ.ਐਮ. ਵਜੋਂ ਸੰਭਾਲਿਆ ਅਹੁਦਾ

ਗੁਰੂ ਹਰਸਹਾਏ, 5 ਜੂਨ (ਕਪਿਲ ਕੰਧਾਰੀ)- ਹਰਦੀਪ ਸਿੰਘ ਨੇ ਅੱਜ ਗੁਰੂ ਹਰਸਹਾਏ ਦੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰੀ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ। ਐਸ.ਡੀ.ਐਮ. ਦਫ਼ਤਰ ਵਿਖੇ ਪਹੁੰਚਣ 'ਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਸਮੂਹ ਦਫ਼ਤਰੀ ਸਟਾਫ਼ ਵਲੋਂ ਹਰਦੀਪ ਸਿੰਘ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਰਮਚਾਰੀਆਂ ਨੇ ਨਵੇਂ ਐਸ.ਡੀ.ਐਮ. ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਸ ਮੌਕੇ ਹਰਦੀਪ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦਫ਼ਤਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਇਸ ਮੌਕੇ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਹਾਜ਼ਰ ਸ਼ਖਸੀਅਤਾਂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ