ਸੇਵਾ ਕੇਂਦਰਾਂ ਦੇ ਮੁਲਾਜ਼ਮ 6 ਜੂਨ ਨੂੰ ਅਮਨ ਅਰੋੜਾ ਦੀ ਰਿਹਾਇਸ਼ ਸਾਹਮਣੇ ਕਰਨਗੇ ਧਰਨਾ ਪ੍ਰਦਰਸ਼ਨ
ਚੰਡੀਗੜ੍ਹ, 6 ਜੂਨ- ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਤਰੀਕ ਤੋਂ ਲਗਾਤਾਰ ਅਣਮਿਥੇ ਸਮੇਂ ਲਈ ਹੜਤਾਲ ਚੱਲ ਰਹੀ ਹੈ । ਇਸ ਨੂੰ ਲੈ ਕੇ ਬਠਿੰਡਾ ਸੁਵਿਧਾ ਕੇਂਦਰ ਦੇ ਮੁਲਾਜ਼ਮ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਹਨ । ਪਰ ਕੁਝ ਕੁ ਮੁਲਾਜ਼ਮ ਆਪਣੀਆਂ ਡਿਊਟੀਆਂ ਵੀ ਨਿਭਾ ਰਹੇ ਹਨ । ਇਸ ਹੜਤਾਲ ਕਾਰਨ ਸੇਵਾ ਕੇਂਦਰਾਂ ਤੇ ਕੰਮ ਕਰਾਉਣ ਲਈ ਆਉਣ ਵਾਲੇ ਲੋਕ ਪਰੇਸ਼ਾਨ ਹੋ ਰਹੇ ਹਨ । ਉਨ੍ਹਾਂ ਦੇ ਕੰਮ ਨਹੀਂ ਹੋ ਰਹੇ, ਜਿਸ ਕਾਰਨ ਉਹਨਾਂ ਦੇ ਹੋਰ ਵੀ ਕੰਮ ਰੁਕ ਗਏ ਹਨ ।
ਸੇਵਾ ਕੇਂਦਰ ਦੇ ਮੁਲਾਜ਼ਮ ਵਕੀਲ ਸਿੰਘ ਨੇ ਦੱਸਿਆ ਕਿ 26 ਤਰੀਕ ਤੋਂ ਸੇਵਾ ਕੇਂਦਰਾਂ ਦੇ ਮੁਲਾਜ਼ਮ ਅਨਮਿਥੇ ਸਮੇਂ ਦੀ ਹੜਤਾਲ ਤੇ ਹਨ। ਸਾਡੇ ਵਲੋਂ ਕੰਮ ਬੰਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ 10 ਹਜਾਰ ਰੁਪਏ ਨਾਲ ਘਰ ਦਾ ਗੁਜ਼ਾਰਾ ਨਹੀਂ ਹੁੰਦਾ। ਇਸ ਲਈ ਸਾਨੂੰ ਕੰਮ ਦੇ ਬਰਾਬਰ ਤਨਖਾਹ ਦਿੱਤੀ ਜਾਵੇ। ਜਿਹੜੇ ਮੁਲਾਜ਼ਮ ਕੰਮ ਕਰ ਰਹੇ ਹਨ । ਉਨ੍ਹਾਂ ਦਾ ਗੁਜ਼ਾਰਾ ਹੋ ਰਿਹਾ ਹੋਵੇਗਾ ਜਾਂ ਕਿਸੇ ਦਬਾਅ ਕਾਰਨ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ ਨੂੰ ਅਮਨ ਅਰੋੜਾ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ।
;
;
;
;
;
;
;
;