JALANDHAR WEATHER

ਗਲਤ ਦਵਾਈ ਖਾਣ ਕਾਰਨ ਇਕ ਔਰਤ ਦੀ ਹੋਈ ਮੌਤ

ਕਪੂਰਥਲਾ, 5 ਜੂਨ (ਅਮਨਜੋਤ ਸਿੰਘ ਵਾਲੀਆ)- ਪਿੰਡ ਕੰਮੇਵਾਲ ਵਿਖੇ ਇਕ ਔਰਤ ਵਲੋਂ ਘਰ ਵਿਚ ਪਈ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਨਿੱਜੀ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿੱਥੇ ਬੀਤੀ ਦੇਰ ਰਾਤ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ ਦੇ ਏ.ਐਸ.ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮਨਜਿੰਦਰ ਕੌਰ ਪਤਨੀ ਦਲਜੀਤ ਸਿੰਘ ਵਾਸੀ ਕੰਮੇਵਾਲ ਜੋ ਕਿ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ ਨੇ ਗਲਤੀ ਨਾਲ ਘਰ ਵਿਚ ਪਈ ਕੋਈ ਦਵਾਈ ਖਾ ਲਈ ਜਿਸ ਕਾਰਨ ਉਸਦੀ ਹਾਲਤ ਵਿਗੜਣ 'ਤੇ ਪਰਿਵਾਰਕ ਮੈਂਬਰ ਸੁਲਤਾਨਪੁਰ ਲੋਧੀ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਉਸਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ।

ਸੂਚਨਾ ਮਿਲਣ 'ਤੇ ਮਿ੍ਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ