JALANDHAR WEATHER

ਜ਼ੀਰਕਪੁਰ ‘ਚ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, 2 ਗੰਭੀਰ

ਜ਼ੀਰਕਪੁਰ, 5 ਜੂਨ (ਅਲੀ)- ਹਾਦਸਿਆਂ ਲਈ ਬਦਨਾਮ ਹੋ ਚੁੱਕੇ ਛੱਤ ਲਾਈਟ ਪੁਆਇੰਟ 'ਤੇ ਦੇਰ ਰਾਤ ਇਕ ਹੋਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰੱਕ ਅਤੇ ਕੰਟੇਨਰ ਵਿਚਕਾਰ ਹੋਈ ਜ਼ੋਰਦਾਰ ਟੱਕਰ ਦੌਰਾਨ ਇਕ ਕਾਰ ਦੋਵੇਂ ਭਾਰੀ ਵਾਹਨਾਂ ਵਿਚਕਾਰ ਫਸ ਗਈ, ਜਿਸ ਕਾਰਨ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਦੇਰ ਰਾਤ ਛੱਤ ਲਾਈਟ ਪੁਆਇੰਟ 'ਤੇ ਟਰੱਕ ਅਤੇ ਕੰਟੇਨਰ ਦੀ ਭਿਆਨਕ ਟੱਕਰ ਹੋਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਵਿਚਕਾਰ ਚੱਲ ਰਹੀ ਕਾਰ ਚਪੇਟ ਵਿਚ ਆ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ।

ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਕਾਰ ਵਿਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੌਰਤਲਬ ਹੈ ਕਿ ਇਕ ਦਿਨ ਪਹਿਲਾਂ ਵੀ ਇਸੇ ਸਥਾਨ 'ਤੇ ਦੋ ਟਰਾਲਿਆਂ ਦੀ ਆਪਸ ਵਿਚ ਭਿਆਨਕ ਟੱਕਰ ਹੋਈ ਸੀ। ਲਗਾਤਾਰ ਵਾਪਰ ਰਹੇ ਹਾਦਸਿਆਂ ਕਾਰਨ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਓਵਰਸਪੀਡ, ਭਾਰੀ ਵਾਹਨਾਂ ਦੀ ਲਾਪਰਵਾਹੀ ਅਤੇ ਰਾਤ ਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਹਾਦਸਿਆਂ ਦਾ ਮੁੱਖ ਕਾਰਨ ਬਣ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਛੱਤ ਲਾਈਟ ਪੁਆਇੰਟ 'ਤੇ ਟ੍ਰੈਫਿਕ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ, ਨਿਗਰਾਨੀ ਵਧਾਈ ਜਾਵੇ ਅਤੇ ਤੇਜ਼ ਰਫ਼ਤਾਰ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ