ਅਗਨਪੁਰ ਗੁਰਦੁਆਰਾ ਚੋਰੀ ਮਾਮਲੇ ਵਿਚ ਇਕ ਮੁਲਜ਼ਮ ਕਾਬੂ
ਲਾਲੜੂ, 5 ਜੂਨ (ਅਲੀ)- ਪਿੰਡ ਅਗਨਪੁਰ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਗੋਲਕ ਚੋਰੀ ਦੇ ਮਾਮਲੇ ਵਿਚ ਲਾਲੜੂ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਜਲਾਲਪੁਰ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਜੋਂ ਹੋਈ ਹੈ। ਪੁਲਿਸ ਅਨੁਸਾਰ 1 ਮਾਰਚ 2026 ਨੂੰ ਪਿੰਡ ਅਗਨਪੁਰ ਸਥਿਤ ਗੁਰਦੁਆਰਾ ਸਾਹਿਬ ਵਿਚ ਦੋ ਵਿਅਕਤੀਆਂ ਵਲੋਂ ਗੋਲਕ ਚੋਰੀ ਕਰ ਲਈ ਗਈ ਸੀ। ਇਸ ਸਬੰਧੀ ਥਾਣਾ ਲਾਲੜੂ ਵਿਚ ਐਫਆਈਆਰ ਨੰਬਰ 39 ਮਿਤੀ 2 ਮਾਰਚ 2026 ਤਹਿਤ ਧਾਰਾਵਾਂ 331(4), 305, 324, 3(5) ਅਤੇ 298 ਬੀਐਨਐਸ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
ਜਾਂਚ ਦੌਰਾਨ ਤਕਨੀਕੀ ਸੂਚਨਾਵਾਂ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਐਸ.ਐਚ.ਓ. ਲਾਲੜੂ ਅਤੇ ਉਨ੍ਹਾਂ ਦੀ ਟੀਮ ਨੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ ਲਾਲੜੂ ਇਲਾਕੇ ਤੋਂ ਕਾਬੂ ਕਰ ਲਿਆ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਡਿੱਗ ਪਿਆ ਅਤੇ ਉਸ ਦੀ ਲੱਤ ਟੁੱਟ ਗਈ। ਉਸ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਵਿਚ ਸ਼ਾਮਲ ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਵੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਗਿਆ ਹੈ।
;
;
;
;
;
;
;
;