ਸਿੰਬਲ ਚੌਕ ਨੇੜੇ ਦੋ ਧਿਰਾਂ ਵਿਚਾਲੇ ਫਾਇਰਿੰਗ, 1 ਦੀ ਮੌਤ, 3 ਨੌਜਵਾਨ ਜ਼ਖਮੀ
ਬਟਾਲਾ, 5 ਜੂਨ- ਬਟਾਲਾ ਦੇ ਸਿੰਬਲ ਚੌਕ ਨੇੜੇ ਇਕ ਵੱਡੀ ਖੂਨੀ ਵਾਰਦਾਤ ਸਾਹਮਣੇ ਆਈ, ਜਿੱਥੇ ਗੱਡੀ ਕੱਢਣ ਨੂੰ ਲੈ ਕੇ ਹੋਇਆ ਛੋਟਾ ਜਿਹਾ ਵਿਵਾਦ ਭਿਆਨਕ ਝਗੜੇ ਵਿਚ ਤਬਦੀਲ ਹੋ ਗਿਆ। ਜਾਣਕਾਰੀ ਅਨੁਸਾਰ ਦੋ ਕਾਰ ਚਾਲਕਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਕੁਝ ਹੀ ਸਮੇਂ ਵਿਚ ਹਿੰਸਕ ਰੂਪ ਧਾਰ ਗਈ। ਦੋਵਾਂ ਧਿਰਾਂ ਵਲੋਂ ਇਕ-ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਫਾਇਰਿੰਗ ਦੌਰਾਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ।
;
;
;
;
;
;
;