JALANDHAR WEATHER

ਬਠਿੰਡਾ ਸੀ.ਆਈ.ਏ. ਸਟਾਫ਼ ਟੂ ਦੀ ਪੁਲਿਸ ਨੇ 127 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ

ਬਠਿੰਡਾ, 5 ਜੂਨ- ਬਠਿੰਡਾ ਪੁਲਿਸ ਵਲੋਂ ਨਸ਼ਾ ਸਮਗਲਰਾਂ ਤੇ ਲਗਾਤਾਰ ਸਿਕੰਜਾ ਕਸਿਆ ਜਾ ਰਿਹਾ ਹੈ ਅਤੇ ਹਰ ਰੋਜ਼ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਜਾ ਰਿਹਾ ਹੈ । 3 ਜੂਨ ਨੂੰ 258 ਗ੍ਰਾਮ ਹੈਰੋਇਨ ਸਮੇਤ 3 ਨੂੰ ਅਤੇ 4 ਜੂਨ ਨੂੰ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਸੀ। ਅੱਜ ਵੀ ਸੀ.ਆਈ.ਏ. ਸਟਾਫ਼ ਟੂ ਦੀ ਪੁਲਿਸ ਨੇ ਇਕ ਵਿਅਕਤੀ ਨੂੰ 127 ਗ੍ਰਾਮ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਹੈ ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਡੀ ਸੰਦੀਪ ਭਾਟੀ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਟੂ ਦੀ ਪੁਲਿਸ ਨੇ ਦਾਣਾ ਮੰਡੀ ਵਿਖੇ ਨੇੜੇ ਰਾਮ ਬਾਗ ਇਕ ਵਿਆਕਤੀ ਦੀ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 127 ਗਰਾਮ ਹੈਰੋਇਨ ਬਰਾਮਦ ਹੋਈ । ਜਿਸ ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰ ਗਿਰਫ਼ਤਾਰ ਕੀਤਾ ਗਿਆ। ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ