JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਕੱਢਿਆ ਗਿਆ ਯਾਦਗਾਰੀ ਪੈਦਲ ਮਾਰਚ

ਫਤਿਹਗੜ੍ਹ ਸਾਹਿਬ, 5 ਜੂਨ- 6 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਫਤਿਹਗੜ੍ਹ ਸਾਹਿਬ ਵਿਖੇ ਇਕ ਯਾਦਗਾਰੀ ਪੈਦਲ ਮਾਰਚ ਕੱਢਿਆ ਗਿਆ। ਇਹ ਮਾਰਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪੈਦਲ ਮਾਰਚ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕੀਤੀ ਗਈ। ਮਾਰਚ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ ਅਤੇ "ਸਤਿਨਾਮ ਵਾਹਿਗੁਰੂ" ਦਾ ਜਾਪ ਕਰਦਿਆਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ । ਸੰਗਤਾਂ ਵਲੋਂ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਇਕ ਦਰਦਨਾਕ ਅਧਿਆਇ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਉੱਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਹਰ ਸਿੱਖ ਦਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਇਹ ਯਾਦਗਾਰੀ ਪੈਦਲ ਮਾਰਚ ਕੱਢਿਆ ਗਿਆ ਹੈ। ਮਾਰਚ ਦੌਰਾਨ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਸਮਾਗਮ ਦੇ ਅੰਤ ਵਿਚ ਸ਼ਹੀਦਾਂ ਨੂੰ ਨਮਨ ਕਰਦਿਆਂ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ