JALANDHAR WEATHER

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਵਿਖੇ ਧਾਰਾ 145 ਖ਼ਤਮ ਹੋਣ 'ਤੇ ਸ਼ੁਕਰਾਨਾ ਸਮਾਗਮ ਕਰਵਾਇਆ

ਚੋਗਾਵਾਂ/ਅੰਮ੍ਰਿਤਸਰ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਗੁਰਦੁਆਰਾ ਬਾਬਾ ਜਾਗੋ ਸ਼ਹੀਦ ਜੀ ਪਿੰਡ ਕੋਹਾਲੀ ਵਿਖੇ ਪਿਛਲੇ 4 ਸਾਲਾਂ ਤੋ ਲੱਗੀ 145 ਧਾਰਾ ਖ਼ਤਮ ਹੋਣ ਦੀ ਖੁਸ਼ੀ 'ਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਤੇ ਸਮੂਹ ਪਿੰਡ ਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਉਪਰੰਤ ਕਥਾ ਕੀਰਤਨ ਕਰਦਿਆਂ ਹਜੂਰੀ ਰਾਗੀ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸਿੰਘ ਵਲੋਂ ਜਥੇਦਾਰ ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਜੋਗ ਮਨੀ ਕੋਹਾਲੀ, ਸੇਵਾਦਾਰ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਆਦਿ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ