JALANDHAR WEATHER

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ

ਸ੍ਰੀ ਮੁਕਤਸਰ ਸਾਹਿਬ, 5 ਜੂਨ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੀ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਅਨਾਜ ਮੰਡੀ ਦੀ ਮੰਗ ਪੂਰੀ ਹੋ ਗਈ ਹੈ, ਜਿਸ ਨਾਲ ਆਸਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਸੌਖ ਹੋਵੇਗੀ।

ਉਨ੍ਹਾਂ ਦੱਸਿਆ ਕਿ ਨਵੀਂ ਬਣਨ ਵਾਲੀ ਅਨਾਜ ਮੰਡੀ ਲਈ ਲੱਖੇਵਾਲੀ ਪਿੰਡ ਦੀ ਗ੍ਰਾਮ ਪੰਚਾਇਤ ਨੇ ਪੰਚਾਇਤ ਵਿਭਾਗ ਦੀ ਸਹਿਮਤੀ ਤੇ ਆਪਣੀ ਸ਼ਾਮਲਾਟ 4.50 ਏਕੜ ਜ਼ਮੀਨ ਪੰਜਾਬ ਮੰਡੀ ਬੋਰਡ ਨੂੰ ਨਵੀਂ ਅਨਾਜ ਮੰਡੀ ਉਸਾਰੀ ਲਈ ਦਾਨ ਵਜੋਂ ਦਿੱਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿ ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਪਿੰਡ ਵਾਸੀਆਂ, ਗਰਾਮ ਪੰਚਾਇਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਆਪਣੇ ਅੱਜ ਦੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਲੱਖੇਵਾਲੀ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਆਰ.ਓ ਦਾ ਉਦਘਾਟਨ ਵੀ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕਟੋਰੇਵਾਲਾ ਵਿਖੇ ਵੀ ਕਈ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨ ਬਰਾੜ, ਕੋਆਪਰੇਟਿਵ ਬੈਂਕ ਦੇ ਸੂਬਾ ਚੇਅਰਮੈਨ ਜਗਦੇਵ ਸਿੰਘ ਬਾਂਮ, ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸਿਮਰਜੀਤ ਸਿੰਘ ਬਰਾੜ ਤੇ ਹੋਰ ਪਤਵੰਤੇ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ